ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਦਿਆਂ ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰਾਂ ਦੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ 2 ਕਿਲੋ ਹੈਰੋਇਨ ਸਮੇਤ 25 ਲੱਖ 5 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਅਤੇ ਹਥਿਆਰ ਬਰਾਮਦ ਕੀਤੇ ਹਨ।
ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਜਦੋਂ ਉਹ ਬਜੀਦਪੁਰ ਸਥਿਤ ਗੁਰਦੁਆਰਾ ਸਾਹਿਬ ਦੇ ਗੇਟ ਅੱਗੇ ਪੁੱਜੇ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਮਨਪ੍ਰੀਤ ਸਿੰਘ ਉਰਫ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਜਸਵੰਤ ਸਿੰਘ ਵਾਸੀ ਮਹਾਤਮਾ ਨਗਰ ਧੌਲਾ ਭੈਣੀ ਜ਼ਿਲਾ ਫਾਜ਼ਿਲਕਾ, ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਦਵਿੰਦਰ ਸਿੰਘ ਵਾਸੀ ਦਵਿੰਦਰ ਸਿੰਘ ਪਿੰਡ ਭਿੰਡਰ ਕਲਾਂ ਜ਼ਿਲਾ ਮੋਗਾ ਅਤੇ ਵੰਸ਼ ਪੁੱਤਰ ਸਤਪਾਲ ਵਾਸੀ ਗਾਂਧੀਨਗਰ ਫਿਰੋਜ਼ਪੁਰ ਵੱਡੇ ਪੱਧਰ ‘ਤੇ ਹੈਰੋਇਨ ਦੀ ਤਸਕਰੀ ਕਰਦੇ ਹਨ।
ਉਨ੍ਹਾਂ ਨੇ ਆਪਣੇ ਕੋਲ ਨਾਜਾਇਜ਼ ਹਥਿਆਰ ਵੀ ਰੱਖੇ ਹੋਏ ਹਨ। ਐਸਐਸਪੀ ਨੇ ਦੱਸਿਆ ਕਿ ਪੁਲੀਸ ਨੂੰ ਮਿਲੀ ਸੂਚਨਾ ਅਨੁਸਾਰ ਇਨ੍ਹਾਂ ਕਥਿਤ ਨਸ਼ਾ ਤਸਕਰਾਂ ਨੇ ਸਮਾਰਟ ਸਿਟੀ 3 ਕਲੋਨੀ ਵਿੱਚ ਲਵਪ੍ਰੀਤ ਸਿੰਘ ਉਰਫ ਲਵ ਦੇ ਘਰ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਅੱਗੇ ਵੇਚਣ ਲਈ ਰੱਖੀ ਹੋਈ ਹੈ।
ਇਸ ਗੁਪਤ ਸੂਚਨਾ ਦੇ ਆਧਾਰ ‘ਤੇ ਤੁਰੰਤ ਸਬ-ਇੰਸਪੈਕਟਰ ਮੰਗਲ ਸਿੰਘ ਅਤੇ ਉਨ੍ਹਾਂ ਦੀ ਸੀ.ਆਈ.ਏ ਪੁਲਿਸ ਟੀਮ ਨੇ ਉਕਤ ਜਗ੍ਹਾ ‘ਤੇ ਛਾਪਾ ਮਾਰਿਆ, ਜਿੱਥੇ ਤਲਾਸ਼ੀ ਦੌਰਾਨ 2 ਕਿਲੋ ਹੈਰੋਇਨ, 25 ਲੱਖ 5 ਹਜ਼ਾਰ ਦੀ ਨਸ਼ੀਲੇ ਪਦਾਰਥ, ਇਕ ਪਿਸਤੌਲ ਬਲਾਕ ਪਿਸਟਲ ਸਮੇਤ ਗਲੋਕ ਮੈਗਜ਼ੀਨ ਬਰਾਮਦ ਕੀਤਾ ਗਿਆ |
12 ਜਿੰਦਾ ਕਾਰਤੂਸ, ਇਕ ਪਿਸਤੌਲ 30 ਬੋਰ ਮੈਗਜ਼ੀਨ ਸਮੇਤ 7 ਜਿੰਦਾ ਕਾਰਤੂਸ ਅਤੇ ਇਕ ਆਈ 20 ਕਾਰ ਨੰਬਰ ਪੀ.ਬੀ.05 ਡੀ.ਐੱਫ./5300 ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪਾਕਿਸਤਾਨ ਤੋਂ ਲਿਆਂਦੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇੰਨ੍ਹਾਂ ‘ਤੇ ਸਖ਼ਤ ਕਾਰਵਾਈ ਹੋਵੇਗੀ ਤੇ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ।