ਮਾਨਸਾ ਜੇਲ੍ਹ ਦੇ ਡਿਪਟੀ ਸੁਪਰਡੈਂਟ ਵਜੋਂ ਤਾਇਨਾਤ ਨਰਪਿੰਦਰ ਸਿੰਘ ਉਰਫ਼ ਸੰਨੀ ਅਤੇ ਉਸ ਦੀ ਫਰਜ਼ੀ ਜੱਜ ਪਤਨੀ ਨੂੰ ਕਮਿਸ਼ਨਰੇਟ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਔਰਤ ਪੰਜਾਬ ਪੁਲੀਸ ਵਿੱਚ ਨੌਜਵਾਨਾਂ ਨੂੰ ਭਰਤੀ ਕਰਵਾਉਣ ਦੇ ਬਹਾਨੇ ਲੱਖਾਂ ਰੁਪਏ ਦੀ ਠੱਗੀ ਮਾਰਦੀ ਸੀ। ਉਸ ਨੇ ਇਸ ਕੰਮ ਲਈ ਆਪਣੇ ਪਤੀ ਡਿਪਟੀ ਸੁਪਰਡੈਂਟ ਨਰਪਿੰਦਰ ਸਿੰਘ ਨੂੰ ਵੀ ਵਰਤਿਆ।
ਨੌਜਵਾਨਾਂ ਨੂੰ ਫਸਾਉਂਦਾ ਸੀ ਅਤੇ ਕਹਿੰਦਾ ਸੀ ਕਿ ਉਹ ਖੁਦ ਜੱਜ ਹੈ ਅਤੇ ਉਸਦਾ ਪਤੀ ਡਿਪਟੀ ਸੁਪਰਡੈਂਟ ਹੈ। ਇਸ ਕਾਰਨ ਉਸ ਦੀ ਪੰਜਾਬ ਪੁਲਿਸ ਵਿੱਚ ਚੰਗੀ ਪਕੜ ਹੈ। ਉਹ ਲੋਕਾਂ ਤੋਂ ਲੱਖਾਂ ਰੁਪਏ ਦੀ ਠੱਗੀ ਮਾਰ ਕੇ ਸਾਰਾ ਕੰਮ ਕਰਵਾਉਂਦੀ ਸੀ। ਮਾਮਲੇ ਦੀ ਸ਼ਿਕਾਇਤ ਕਮਿਸ਼ਨਰੇਟ ਪੁਲੀਸ ਕੋਲ ਪੁੱਜੀ ਤਾਂ ਸੀਆਈਏ ਅਤੇ ਥਾਣਾ ਮੋਤੀ ਨਗਰ ਦੀ ਪੁਲੀਸ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਜਾਂਚ ਕੀਤੀ।
ਜਿਸ ਤੋਂ ਬਾਅਦ ਦੋਸ਼ ਸਹੀ ਪਾਏ ਗਏ ਅਤੇ ਕਮਿਸ਼ਨਰ ਦੇ ਹੁਕਮਾਂ ‘ਤੇ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਹਾਲਾਂਕਿ ਉਸਦੇ ਦੋ ਸਾਥੀ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਪੁਲੀਸ ਨੇ ਇਸ ਮਾਮਲੇ ਵਿੱਚ ਮਾਨਸਾ ਜੇਲ੍ਹ ਦੇ ਡਿਪਟੀ ਸੁਪਰਡੈਂਟ ਨਰਪਿੰਦਰ ਸਿੰਘ ਉਰਫ਼ ਸੰਨੀ ਅਤੇ ਉਸ ਦੀ ਪਤਨੀ ਦੀਪ ਕਿਰਨ ਵਾਸੀ ਮੋਹਨ ਐਵੀਨਿਊ ਫਤਿਹਗੜ੍ਹ ਚੂੜੀਆਂ ਖ਼ਿ ਲਾਫ਼ ਕੇਸ ਦਰਜ ਕਰ ਲਿਆ ਹੈ।
ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਮਗਰੋਂ ਪੁਲੀਸ ਸਾਹਨੇਵਾਲ ਦੇ ਰਹਿਣ ਵਾਲੇ ਨਰਪਿੰਦਰ ਦੇ ਦੋਸਤ ਸੁਖਦੇਵ ਸਿੰਘ ਅਤੇ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਉਰਫ਼ ਲਾਡੀ ਦੀ ਭਾਲ ਕਰ ਰਹੀ ਹੈ।
ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਦੀਪ ਕਿਰਨ ਅਤੇ ਨਰਪਿੰਦਰ ਨੇ ਕਰੀਬ ਡੇਢ ਸਾਲ ਪਹਿਲਾਂ ਕਪੂਰਥਲਾ ਦੇ ਇੱਕ ਮੰਦਰ ਵਿੱਚ ਸਾਦੇ ਸਮਾਗਮ ਦੌਰਾਨ ਦੂਜਾ ਵਿਆਹ ਕੀਤਾ ਸੀ। ਵਿਆਹ ਤੋਂ ਬਾਅਦ ਦੀਪ ਕਿਰਨ ਲੋਕਾਂ ਨੂੰ ਦੱਸਣ ਲੱਗੀ ਕਿ ਉਹ ਜੱਜ ਹੈ ਅਤੇ ਉਸ ਦਾ ਪਤੀ ਮਾਨਸਾ ਜੇਲ੍ਹ ਦਾ ਡਿਪਟੀ ਸੁਪਰਡੈਂਟ ਹੈ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ।
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ।