ਪੰਜਾਬ ‘ਚ ਵੀ ਕੱਸਤਾ ਪੁਰਾਣੀਆਂ ਗੱਡੀਆਂ ‘ਤੇ ਸ਼ਿਕੰਜਾ?

ਪੰਜਾਬ ਵਿੱਚ ਅੱਜ ਕੈਬਨਿਟ ਮੀਟਿੰਗ ਹੋਈ। ਇਸ ਵਿੱਚ ਸਕੂਲਾਂ ਦੀ ਸਫਾਈ ਅਤੇ ਸੁਰੱਖਿਆ ਸਮੇਤ 4 ਵੱਡੇ ਫੈਸਲੇ ਲਏ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਸਕੂਲਾਂ ਦੀ ਸਫਾਈ ਅਤੇ ਸੁਰੱਖਿਆ ਲਈ ਪਹਿਲੀ ਵਾਰ ਭਰਤੀ ਕੀਤੀ ਜਾਵੇਗੀ। ਇਸ ਲਈ 33 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ। ਇਸ ਨਾਲ ਪੰਜਾਬ ਦੇ ਕਰੀਬ 14 ਹਜ਼ਾਰ ਲੋਕਾਂ ਨੂੰ ਨੌਕਰੀਆਂ ਮਿਲ ਸਕਣਗੀਆਂ। ਇਸ ਤੋਂ ਇਲਾਵਾ ਪੁਰਾਣੇ ਵਾਹਨਾਂ ਲਈ ਸਕਰੈਪ ਨੀਤੀ ਲਾਗੂ ਕੀਤੀ ਜਾਵੇਗੀ। ਜਦੋਂ ਕਿ ਗਰੁੱਪ-ਸੀ ਅਤੇ ਡੀ ਵਿੱਚ 500 ਤੋਂ ਵੱਧ ਖਾਲੀ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਸਫਾਈ ਸੇਵਕ ਅਤੇ ਚੌਕੀਦਾਰ ਨਿਯੁਕਤ ਕੀਤੇ ਜਾਣਗੇ। ਹੁਣ ਸਕੂਲਾਂ ਵਿੱਚ ਸਿਰਫ਼ ਪੜ੍ਹਾਉਣ ਦਾ ਕੰਮ ਅਧਿਆਪਕ ਹੀ ਕਰਨਗੇ। ਉਨ੍ਹਾਂ ਕਿਹਾ ਕਿ ਭਰਤੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ।

ਮੰਤਰੀ ਚੀਮਾ ਨੇ ਕਿਹਾ ਕਿ ਸਕਰੈਪ ਨੀਤੀ ਪੰਜਾਬ ਟਰਾਂਸਪੋਰਟ ਵਿਭਾਗ ਅਧੀਨ ਲਾਗੂ ਕੀਤੀ ਜਾਵੇਗੀ। ਇਸ ਤਹਿਤ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ‘ਤੇ ਟੈਕਸ ਛੋਟ ਦਿੱਤੀ ਜਾਵੇਗੀ। ਸੂਬੇ ਵਿੱਚ ਪੁਰਾਣੇ ਵਾਹਨਾਂ ਕਾਰਨ ਕਈ ਸੜਕ ਹਾਦਸੇ ਵਾਪਰ ਰਹੇ ਹਨ। ਇਸ ਕਾਰਨ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਤੋਂ ਬਾਅਦ ਨਵੇਂ ਵਾਹਨ ‘ਤੇ ਟੈਕਸ ਛੋਟ ਦਿੱਤੀ ਜਾਵੇਗੀ।

ਮੰਤਰੀ ਚੀਮਾ ਨੇ ਦੱਸਿਆ ਕਿ ਵੇਰਕਾ ਵਿਭਾਗ ਅਧੀਨ ਗਰੁੱਪ-ਸੀ ਅਤੇ ਡੀ ਦੀਆਂ 500 ਤੋਂ ਵੱਧ ਅਸਾਮੀਆਂ ਪਿਛਲੇ ਪੰਜ ਸਾਲਾਂ ਤੋਂ ਖਾਲੀ ਪਈਆਂ ਹਨ। ਅੱਜ ਦੀ ਕੈਬਨਿਟ ਮੀਟਿੰਗ ਵਿੱਚ ਇਨ੍ਹਾਂ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਖਾਲੀ ਅਸਾਮੀਆਂ ਮਿਲਕ ਫੈੱਡ ਵਿਭਾਗ ਵੱਲੋਂ ਭਰੀਆਂ ਜਾਣਗੀਆਂ। ਇਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ।

ਪੰਜਾਬ ਸਿਵਲ ਸਕੱਤਰੇਤ ਵਿੱਚ ਸੇਵਾਦਾਰਾਂ ਦੀਆਂ 150 ਦੇ ਕਰੀਬ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚੌਕੀਦਾਰ ਦੀਆਂ 23 ਅਸਾਮੀਆਂ ਵੀ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਭਰਤੀ ਵੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ।

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ।

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *